ਕੇਂਦਰ ਸਰਕਾਰ ਨੇ ਜੂਨ ਦੇ ਨਵੇਂ ਮਹੀਨੇ ਦੇਸ਼ ਵਾਸੀਆਂ ਨੂੰ ਮਹਿੰਗਾਈ (Inflation) ਦਾ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਵਿੱਚ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 53 ਰੁਪਏ ਤੱਕ ਦਾ ਵਾਧਾ ਕਰ ਦਿੱਤਾ ਹੈ। ਇਸ ਵਾਧੇ ਨਾਲ ਕੋਲਕਾਤਾ ਵਿੱਚ ਵਪਾਰਕ ਗੈਸ ਸਿਲੰਡਰ ਦੀ ਕੀਮਤ 3255.50 ਰੁਪਏ ਹੋ ਗਈ ਹੈ, ਜਦਕਿ ਰਾਜਧਾਨੀ ਦਿੱਲੀ ਵਿੱਚ ਇਹ 19 ਕਿੱਲੋ ਵਾਲਾ ਗੈਸ (LPG Gas) ਸਿਲੰਡਰ 3113.50 ਰੁਪਏ ਦਾ ਹੋ ਗਿਆ ਹੈ।
ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ਵਿੱਚ ਵਾਧੇ ਦਾ ਸਿੱਧਾ ਅਸਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ, ਵਿਆਹ ਅਤੇ ਪਾਰਟੀ ਕੇਟਰਰਾਂ ਅਤੇ ਹੋਰ ਭੋਜਨ ਕਾਰੋਬਾਰਾਂ ਦੇ ਬਜਟ ‘ਤੇ ਪਵੇਗਾ। ਉਹ ਇਨ੍ਹਾਂ ਵਧੀਆਂ ਲਾਗਤਾਂ ਦਾ ਬੋਝ ਗਾਹਕਾਂ ‘ਤੇ ਪਾ ਸਕਦੇ ਹਨ, ਜਿਸ ਨਾਲ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਭੋਜਨ ਦੀਆਂ ਕੀਮਤਾਂ ਵੱਧ ਸਕਦੀਆਂ ਹਨ।
5 ਕਿਲੋਗ੍ਰਾਮ ਦੇ ਫ੍ਰੀ ਟ੍ਰੇਡ ਐਲਪੀਜੀ (ਐਫਟੀਐਲ) ਸਿਲੰਡਰ ਦੀ ਕੀਮਤ ਵਿੱਚ ਵੀ 11 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਦਿੱਲੀ ਵਿੱਚ ਇਸਦੀ ਕੀਮਤ 821.50 ਰੁਪਏ ਹੈ। 14.2 ਕਿਲੋਗ੍ਰਾਮ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੈ
