ਬਿਕਰਮ ਮਜੀਠੀਆ ਦੇ ਘਰ ਪੁਲਿਸ ਹੀ ਪੁਲਿਸ , 12 ਵਿਸ਼ੇਸ਼ ਟੀਮਾਂ ਵਲੋਂ ਛਾਪੇਮਾਰੀ, ਲਗਦਾ ਕੁਛ ਵੱਡਾ ਹੋਣ ਵਾਲਾ

ਬਿਕਰਮ ਮਜੀਠੀਆ ਦੇ ਘਰ ਪੁਲਿਸ..ਹੀ ਪੁਲਿਸ , ਲਗਦਾ ਕੁਛ ਵੱਡਾ ਹੋਣ ਵਾਲਾ

ਵੱਡੀ ਗਿਣਤੀ ਵਿਚ ਪੁਲਿਸ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਹੈ।

ਵੱਡੀ ਗਿਣਤੀ ਵਿਚ ਪੁਲਿਸ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਹੈ।
ਅੰਮ੍ਰਿਤਸਰ ਸਥਿਤ ਰਿਹਾਇਸ਼ ਬਾਹਰ ਪੁਲਿਸ ਦੀ ਤਾਇਨਾਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਹੁਣ ਮਜੀਠੀਆ ਦੇ ਘਰ ਅੰਦਰ ਦਾਖਲ ਹੋਈ ਹੈ।

 ਦੋਸ਼ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਬਰਦਸਤੀ ਪੁਲਿਸ ਹਿਰਾਸਤ ਵਿੱਚੋਂ ਛੁਡਵਾਇਆ।

ਇਸ ਘਟਨਾ ਨੇ ਪੁਲਿਸ ਪ੍ਰਸ਼ਾਸਨ ਵਿੱਚ ਹਲਚਲ ਮਚਾ ਦਿੱਤੀ, ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ। ਟੀਮਾਂ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਅਤੇ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਦੀ ਭਾਲ ਕਰ ਰਹੀਆਂ ਹਨ।

ਐਫਆਈਆਰ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਜਾਰੀ  

ਪੁਲਿਸ ਦਾ ਕਹਿਣਾ ਹੈ ਕਿ ਉਹ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨਗੇ। ਮਾਮਲੇ ਵਿੱਚ ਦਰਜ ਐਫਆਈਆਰ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਲਈ, 12 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਹਰੇਕ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Leave a Comment