ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁੱਕਆਊਟ ਨੋਟਿਸ ਜਾਰੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀਆਂ ਮੁਸੀਬਤਾਂ ਵਧ ਗਈਆਂ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਣੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸਮਰਥਕ ਮਜੀਠਾ ਥਾਣੇ ਪਹੁੰਚੇ ਸਨ। ਇਸ ਦੌਰਾਨ ਥਾਣੇ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਸਥਿਤੀ ਵਿਗੜ ਗਈ। ਇਲਜ਼ਾਮ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਹਿਰਾਸਤ ਵਿੱਚ ਮੌਜੂਦ ਇੱਕ ਵਿਅਕਤੀ ਨੂੰ ਜ਼ਬਰਦਸਤੀ ਛੁਡਵਾ ਲਿਆ। ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ 

Leave a Comment