ਵੱਡੀ ਵਾਰਦਾਤ, ‘ਆਪ’ ਆਗੂ ਦੇ ਘਰ ‘ਤੇ ਭਿਆਨਕ ਹਮਲਾ

ਫਿਰੋਜ਼ਪੁਰ ਵਿੱਚ, ਆਮ ਆਦਮੀ ਪਾਰਟੀ ਦੇ ਇੱਕ ਆਗੂ ਦੇ ਘਰ ਸ਼ਰਾਰਤੀ ਅਨਸਰਾਂ ਵੱਲੋਂ ਪੱਥਰਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਦੇਰ ਰਾਤ ਸੀਸੀਟੀਵੀ ਵਿੱਚ ਕੈਦ ਹੋਈ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਹ ਘਟਨਾ ਕਥਿਤ ਤੌਰ ‘ਤੇ ਉਸ ਸਮੇਂ ਵਾਪਰੀ ਜਦੋਂ ਇੱਕ ਕਾਰ ਵਿੱਚ ਸਵਾਰ ਅਣਪਛਾਤੇ ਵਿਅਕਤੀਆਂ ਨੇ ਪਰਿਵਾਰ ‘ਤੇ ਉਸ ਸਮੇਂ ਪੱਥਰ ਸੁੱਟੇ ਜਦੋਂ ਉਹ ਆਪਣੇ ਘਰ ਦੇ ਬਾਹਰ ਸੌਂ ਰਹੇ ਸਨ।
 
ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋਈ ਘਟਨਾ

ਜਾਣਕਾਰੀ ਮੁਤਾਬਕ ਸ਼ਹਿਰ ਦੇ ਮੱਲਾਂਵਾਲਾ ਰੋਡ ਸਥਿਤ ਬੇਦੀ ਕਾਲੋਨੀ ਫੇਸ-2 ਵਿੱਚ ਵਾਪਰੀ ਇਹ ਘਟਨਾ ਰਾਤ ਕਰੀਬ 2:15 ਵਜੇ ਦੀ ਦੱਸੀ ਜਾ ਰਹੀ ਹੈ। ਪਥਰਾਅ ਕਾਰਨ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਅਤੇ ਹੋਰ ਸਾਮਾਨ ਟੁੱਟ ਗਿਆ। ਇਹ ਪੂਰੀ ਘਟਨਾ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ।a

Leave a Comment