ਪੰਜਾਬ ਦੇ ਇਸ ਨਿੱਜੀ ਹਸਪਤਾਲ ਵਿੱਚ ਗ੍ਰਨੇਡ ਹਮਲਾ, ਹਫੜਾ-ਦਫੜੀ ਮਚ ਗਈ
ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਇੱਕ ਨਿੱਜੀ ਹਸਪਤਾਲ ਵਿੱਚ ਗ੍ਰਨੇਡ ਹਮਲਾ ਹੋਇਆ ਹੈ, ਜਿਸ ਨਾਲ ਹਸਪਤਾਲ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੂਰ ਕਸਬੇ ਵਿੱਚ ਬੱਸ ਸਟੈਂਡ ਨੇੜੇ ਸਥਿਤ ਮੁਲਤਾਨੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗ੍ਰਨੇਡ ਸੁੱਟਿਆ ਗਿਆ ਹੈ। ਇਸ ਹਮਲੇ ਤੋਂ ਬਾਅਦ ਹਸਪਤਾਲ ਵਿੱਚ ਹਫੜਾ-ਦਫੜੀ ਮਚ ਗਈ।
ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਤੇਜ਼ ਸੀ ਕਿ ਇਸਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ ਅਤੇ ਹਸਪਤਾਲ ਦੀਆਂ ਕਈ ਖਿੜਕੀਆਂ ਟੁੱਟ ਗਈਆਂ। ਇਸ ਦੇ ਨਾਲ ਹੀ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਆ ਗਏ। ਇਸ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਹਸਪਤਾਲ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ
